ਝੁਕਿਆ ਨਹੀਂ ਜੋ ਜੱਗ ਤੋਂ ਨਸ਼ਿਆਂ ਤੋਂ ਢਹਿ ਗਿਆ,
ਨਸ਼ਿਆਂ ਦੇ ਵਗਦੇ ਵਹਿਣ ਵਿੱਚ ਪੰਜਾਬ ਵਹਿ ਗਿਆ।
ਪਿੰਡ ਸ਼ਹਿਰ ਸਭ ਦਬੋਚ ਲਏ ਇਸ ਨਾ-ਮੁਰਾਦ ਨੇ,
ਘੁੱਗ ਵਸਦੇ ਘਰ ਸੀ ਜੋ ਕਦੇ ਹੁਣ ਬੇ-ਆਬਾਦ ਨੇ,
ਲ਼ੱਗਦਾ ਇਹਦੇ ਨਸੀਬ ਵਿੱਚ ਬਸ ਇਹੋ ਰਹਿ ਗਿਆ,
ਨਸ਼ਿਆਂ ਦੇ ਵਗਦੇ ਵਹਿਣ ਵਿੱਚ ਪੰਜਾਬ ਵਹਿ ਗਿਆ।
ਲੱਭਦੇ ਨਾ ਹੁਣ ਜਵਾਨ ਉਹ ਜੋ ਮੱਲਾਂ ਸੀ ਮਾਰਦੇ,
ਕਰਦੇ ਮਖੌਲਾਂ ਮੌਤ ਨੂੰ ਤੇ ਸਿਦਕੋਂ ਨਾ ਹਾਰਦੇ,
ਛੱਡੀਆਂ ਖੁਰਾਕਾਂ ਘਰ ਦੀਆਂ ਤਾਂ ਹੀ ਤਾਂ ਰਹਿ ਗਿਆ,
ਨਸ਼ਿਆਂ ਦੇ ਵਗਦੇ ਵਹਿਣ ਵਿੱਚ ਪੰਜਾਬ ਵਹਿ ਗਿਆ।
ਸਿਰ ਤੋਂ ਉਤਾਰ ਪੱਗ ਨੂੰ ਪੈਗ ਸਿਰ ਤੇ ਰੱਖਣਾ,
ਇਹ ਸਾਡਾ ਸੱਭਿਆਚਾਰ ਨਹੀ ਪੈਣਾ ਹੈ ਦੱਸਣਾ,
ਨਸ਼ਿਆਂ ਸਮਾਜ ਗਾਲ ਤਾ ਢਾਚਾ ਹੀ ਢਹਿ ਗਿਆ,
ਨਸ਼ਿਆਂ ਦੇ ਵਗਦੇ ਵਹਿਣ ਵਿੱਚ ਪੰਜਾਬ ਵਹਿ ਗਿਆ।
ਬਾਪੂ ਵੀ ਫਿਕਰੀਂ ਪੈ ਗਿਆ ਹੈ ਬੇਬੇ ਵੀ ਸੋਚਦੀ,
ਬਣਿਆ ਨਾ ਮੇਰਾ ਪੁੱਤ ਉਹ ਜੋ ਮੈਂ ਸੀ ਲੋਚਦੀ,
ਚੜ੍ਹਦੀ ਉਮਰ ਵਿੱਚ ਚੰਦਰਾ ਕਿਸ ਰਾਹ ਤੇ ਪੈ ਗਿਆ,
ਨਸ਼ਿਆਂ ਦੇ ਵਗਦੇ ਵਹਿਣ ਵਿੱਚ ਪੰਜਾਬ ਵਹਿ ਗਿਆ।
‘ਮੋਹੀ’ ਦੁੱਧ ਮੱਖਣਾ ਦੇ ਨਾਲ ਸੀ ਪੁੱਤ ਮਾਂ ਨੇ ਪਾਲਿਆ,
ਕੀ ਦਿਲ ਤੇ ਬੀਤੀ ਉਸਦੇ ਜਦ ਨਸ਼ਿਆਂ ਨੇ ਖਾ ਲਿਆ,
ਇਹੋ ਤਾਂ ਗ਼ਮ ਸੀ ਬਾਪੂ ਨੂੰ ਜੋ ਦੁਨੀਆਂ ਤੋਂ ਲੈ ਗਿਆ,
ਨਸ਼ਿਆਂ ਦੇ ਵਗਦੇ ਵਹਿਣ ਵਿੱਚ ਪੰਜਾਬ ਵਹਿ ਗਿਆ।
ਝੁਕਿਆ ਨਹੀਂ ਜੋ ਜੱਗ ਤੋਂ ਨਸ਼ਿਆਂ ਤੋਂ ਢਹਿ ਗਿਆ,
ਨਸ਼ਿਆਂ ਦੇ ਵਗਦੇ ਵਹਿਣ ਵਿੱਚ ਪੰਜਾਬ ਵਹਿ ਗਿਆ।
****